0 0
Read Time:57 Second

ਆਕਲੈਂਡ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ.ਦਲਜੀਤ ਸਿੰਘ ਨਿਊਜ਼ੀਲੈਂਡ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਕਮੇਟੀ ਦਾ ਅੰਤਰਰਾਸ਼ਟਰੀ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ.ਹਰਜਿੰਦਰ ਸਿੰਘ ਧਾਮੀ ਨੇ ਦਿੱਤੀ। ਬੀਤੇ ਦਿਨੀਂ ਐਡਵੋਕੇਟ ਧਾਮੀ ਨੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਇੱਛਾ ਹੈ ਕਿ ਵਿਦੇਸ਼ਾਂ ਵਿਚ ਵੀ ਸਿੱਖ ਭਾਈਚਾਰੇ ਨਾਲ ਸਬੰਧਤ ਕਾਰਜ ਕੀਤੇ ਜਾਣ। ਇਸੇ ਤਹਿਤ ਨਿਊਜ਼ੀਲੈਂਡ ਤੋਂ ਦਲਜੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹਨਾਂ ਨੂੰ ਐੱਸ.ਜੀ.ਪੀ. ਸੀ. ਦਾ ਅੰਤਰਰਾਸ਼ਟਰੀ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *