2
0
Read Time:1 Minute, 2 Second
ਦਿੱਲੀ : ਬੀਤੇ ਦਿਨ ਨਿਊਜ਼ੀਲੈਂਡ ਦੀ ਨੈਸ਼ਨਲ ਪਾਰਟੀ ਦੇ ਸਾਬਕਾ ਲਿਸਟ ਸਾਂਸਦ ਕੰਵਲਜੀਤ ਸਿੰਘ ਬਖਸ਼ੀ ਨੇ ਆਪਣੇ ਭਾਰਤੀ ਦੌਰੇ ਦੌਰਾਨ ਰਾਜਧਾਨੀ ਦਿੱਲੀ ਵਿਖੇ ਭਾਰਤ ਦੇ ਕੈਬਨਿਟ ਮੰਤਰੀ ਸ਼੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ।ਜਾਣਕਾਰੀ ਦਿੰਦੇ ਉਨ੍ਹਾ ਦੱਸਿਆ ਕਿ ਭਾਰਤ ਸਰਕਾਰ ਦੇ ਟਰਾਂਸਪੋਰਟ ਮੰਤਰੀ ਮਾਣਯੋਗ ਸ਼੍ਰੀ ਗਡਕਰੀ ਜੀ ਨੂੰ ਮਿਲ ਕੇ ਖੁਸ਼ੀ ਹੋਈ। ਅਸੀਂ ਭਾਰਤ ਅਤੇ ਨਿਊਜ਼ੀਲੈਂਡ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਿਵੇਂ ਕਰ ਸਕਦੇ ਹਾਂ, ਖਾਸ ਕਰਕੇ ਟਿਕਾਊਤਾ (ਪੁਰਾਣੇ ਵਾਹਨਾਂ ਦੀ ਰੀਸਾਈਕਲਿੰਗ), ਡੇਅਰੀ, ਵਿਗਿਆਨ, ਤਕਨਾਲੋਜੀ ਅਤੇ ਬਾਗਬਾਨੀ ਦੇ ਖੇਤਰਾਂ ਵਿੱਚ ਅਸੀਂ ਇਸ ਬਾਰੇ ਬਹੁਤ ਵਧੀਆ ਚਰਚਾ ਕੀਤੀ। ਮਾਨਯੋਗ ਨਿਤਿਨ ਗਡਕਰੀ ਨੇ ਆਉਣ ਵਾਲੇ ਸਮੇਂ ਵਿੱਚ ਸਾਡੇ ਨਵੀਨਤਮ ਅਤੇ ਸੁੰਦਰ ਨਿਊਜ਼ੀਲੈਂਡ ਦੇ ਦੌਰੇ ਲਈ ਸੰਕੇਤ ਦਿੱਤਾ ਹੈ।