2
0
Read Time:1 Minute, 11 Second
ਵੈਲਿੰਗਟਨ : ਬੀਤੇ ਦਿਨ ਦੇਸ਼ ਦੀ ਰਾਜਧਾਨੀ ਵੈਲਿੰਗਟਨ ਵਿੱਚ ਸਥਿਤ ਭਾਰਤੀ ਹਾਈ ਕਮੀਸ਼ਨ ਵੱਲੋਂ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਬਾਬਾ ਫ਼ਤਿਹ ਸਿੰਘ ਅਤੇ ਬਾਬਾ ਜ਼ੋਰਾਵਰ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਮਾਣਯੋਗ ਭਾਰਤੀ ਹਾਈ ਕਮਿਸ਼ਨਰ ਨੇ ਸ਼ਹਾਦਤਾਂ ਸੰਬੰਧੀ ਪਹੁੰਚੀ ਸੰਗਤ ਨੂੰ ਸੰਖੇਪ ਜਾਣਕਾਰੀ ਦਿੰਦਿਆਂ ਦੇਸ਼ ਕੌਮ ਦੀ ਸੇਵਾ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰ ਬੁਲਾਰਿਆਂ ਨੇ ਵੀ ਇਤਿਹਾਸ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਪ੍ਰਬੰਧਕਾਂ ਵੱਲੋਂ ਇੱਕ ਦੱਸ ਮਿੰਟ ਦੀ ਡਾਕੂਮੈਂਟਰੀ ਫਿਲਮ ਵੀ ਸਭ ਦੇ ਸਨਮੁਖ ਕੀਤੀ ਗਈ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੁਆਰਾ ਵੀਰ ਬਾਲ ਦਿਵਸ ਪ੍ਰੋਗਰਾਮ ਤਹਿਤ ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ।