0 0
Read Time:46 Second

ਕ੍ਰਾਈਸਟਚਰਚ ਵਿੱਚ ਸ਼ਨੀਵਾਰ ਸਵੇਰੇ ਹੋਈ ਲੁੱਟ ਤੋਂ ਬਾਅਦ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇੱਕ ਵਿਅਕਤੀ ਕਥਿਤ ਤੌਰ ‘ਤੇ ਸਵੇਰੇ 11.15 ਵਜੇ ਸੇਂਟ ਮਾਰਟਿਨਜ਼ ਦੁਕਾਨਾਂ ਦੇ ਇੱਕ ਸਟੋਰ ਵਿੱਚ ਦਾਖਲ ਹੋਇਆ ਸੀ। ਪੁਲਿਸ ਨੇ ਕਿਹਾ ਕਿ ਉਸ ਕੋਲ ਇੱਕ ਹਥਿਆਰ ਸੀ। ਪੁਲਿਸ ਨੇ ਦੱਸਿਆ ਕਿ ਉਸਨੇ ਪੈਸਿਆਂ ਦੀ ਮੰਗ ਕੀਤੀ ਸੀ, ਫਿਰ ਨਕਦੀ ਲੈ ਸਾਈਕਲ ‘ਤੇ ਫਰਾਰ ਹੋ ਗਿਆ। ਰਾਹਤ ਵਾਲੀ ਗੱਲ ਹੈ ਕਿ ਘਟਨਾ ‘ਚ ਕੋਈ ਜ਼ਖਮੀ ਨਹੀਂ ਹੋਇਆ। ਪੁਲਿਸ ਵੱਲੋਂ ਅਪਰਾਧੀ ਦੀ ਪਛਾਣ ਕਰਨ ਅਤੇ ਉਸ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

Average Rating

5 Star
0%
4 Star
0%
3 Star
0%
2 Star
0%
1 Star
0%

Leave a Reply

Your email address will not be published. Required fields are marked *